66 ਕੂਕਾ ਸਿੱਖਾਂ ਦੀ ਯਾਦ 'ਚ ਹੋਣ ਵਾਲੇ ਰਾਜ ਪੱਧਰੀ ਸਾਲਾਨਾ ਸਮਾਰੋਹ ਦੀਆਂ ਤਿਆਰੀਆਂ ਦਾ ਨਿਰੀਖਣ
ਮਲੇਰਕੋਟਲਾ, 8 ਜਨਵਰੀ (ਮੁਹੰਮਦ ਹਨੀਫ਼ ਥਿੰਦ)- ਨਾਮਧਾਰੀ ਸ਼ਹੀਦੀ ਸਮਾਰਕ ਮਲੇਰਕੋਟਲਾ ਵਿਖੇ ਸਾਲਾਨਾ ਰਾਜ ਪੱਧਰੀ ਸਮਾਰੋਹ ਜੋ ਕਿ 66 ਕੂਕਾ ਸਿੱਖਾਂ ਦੀ ਯਾਦ 'ਚ 17 ਜਨਵਰੀ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਜਨਾਬ ਵਿਰਾਜ ਸ਼ਿਆਮਕਰਨ ਤਿੜਕੇ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਵਲੋਂ ਅੱਜ ਸ਼ਹੀਦੀ ਸਮਾਰਕ ਦਾ ਦੌਰਾ ਕਰਨ ਉਪਰੰਤ ਚੱਲ ਰਹੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਹਦਾਇਤਾਂ ਦਿੱਤੀਆਂ।
ਇਸ ਮੌਕੇ ਡੀ.ਸੀ. ਨੇ ਕਿਹਾ ਕਿ ਇਸ ਸਮਾਰੋਹ ਦੌਰਾਨ ਕੈਬਿਨਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸੰਗਤਾਂ ਦੇ ਨਤਮਸਤਕ ਹੋਣ ਦੀ ਉਮੀਦ ਹੈ। ਇਸੇ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਮਲੇਰਕੋਟਲਾ ਪੁਲਿਸ ਵਲੋਂ ਸੁਰੱਖਿਆ ਸਮੇਤ ਟਰੈਫਿਕ ਅਤੇ ਹੋਰ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
;
;
;
;
;
;
;