ਦੋ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਕੀਤਾ ਬੁਰੀ ਤਰ੍ਹਾਂ ਜਖ਼ਮੀ
ਕਪੂਰਥਲਾ, 8 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਅਡਣਾਂਵਾਲੀ ਵਿਖੇ ਦੋ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨਾਲ ਵੱਢ ਲਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਤਿੰਨ ਸਾਲਾ ਲੜਕੀ ਪਰੀ ਪੁਤਰੀ ਸੂਰਜ ਮਾਥੋ ਜੋ ਕਿ ਘਰ ਵਿਚ ਖੇਡ ਰਹੀ ਸੀ ਤਾਂ ਉਸ ਨੂੰ ਆਵਾਰਾ ਕੁੱਤੇ ਨੇ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।
ਲੜਕੀ ਦੀਆਂ ਚੀਕਾਂ ਸੁਣ ਕੇ ਉਨ੍ਹਾਂ ਦਾ ਭਤੀਜਾ ਗੋਲੂ ਪੁੱਤਰ ਸੰਤੋਸ਼ ਕੁਮਾਰ ਉਸ ਨੂੰ ਛੁਡਾਉਣ ਲਈ ਆਇਆ ਤਾਂ ਕੁੱਤੇ ਨੇ ਉਸ 'ਤੇ ਵੀ ਹਮਲਾ ਕਰਕੇ ਉਸ ਨੂੰ ਵੀ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਦੋਵਾਂ ਬੱਚਿਆਂ ਦਾ ਇਲਾਜ ਡਿਊਟੀ ਡਾਕਟਰ ਵਿਜੇ ਕੁਮਾਰ ਵਲੋਂ ਕੀਤਾ ਜਾ ਰਿਹਾ ਹੈ |
;
;
;
;
;
;
;