JALANDHAR WEATHER

ਦਿੱਲੀ ਤੋਂ ਹਿਮਾਚਲ ਤੱਕ ਪਾਰਾ ਡਿਗਿਆ

ਨਵੀਂ ਦਿੱਲੀ, 8 ਜਨਵਰੀ - ਦਿੱਲੀ ਵਿਚ ਇਕ ਤੇਜ਼ ਸੀਤ ਲਹਿਰ ਚੱਲ ਰਹੀ ਹੈ। ਇਸ ਸਾਲ ਇੱਥੇ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਤੀਜਾ ਸਭ ਤੋਂ ਘੱਟ ਤਾਪਮਾਨ ਹੈ। ਸੀਤ ਲਹਿਰ ਰਾਸ਼ਟਰੀ ਰਾਜਧਾਨੀ ਦੇ ਨਾਲ-ਨਾਲ ਪਹਾੜੀ ਰਾਜਾਂ (ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ) ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਸਫਦਰਜੰਗ ਵਿਖੇ ਪਾਰਾ 5.8 ਡਿਗਰੀ ਸੈਲਸੀਅਸ ਤੱਕ ਡਿਗ ਗਿਆ, ਜੋ ਆਮ ਨਾਲੋਂ 1.1 ਡਿਗਰੀ ਘੱਟ ਹੈ। ਪਾਲਮ ਵਿਖੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਸੀ, ਜਦੋਂ ਕਿ ਲੋਧੀ ਰੋਡ 'ਤੇ ਘੱਟੋ-ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ ਸੀ, ਅਤੇ ਰਿਜ ਅਤੇ ਅਯਾਨਗਰ ਵਿਚ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 15.7 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ।

ਕਸ਼ਮੀਰ ਵਿਚ ਠੰਢ ਤੇਜ਼ ਹੋ ਗਈ ਹੈ। ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ ਕਾਫ਼ੀ ਗਿਰਾਵਟ ਆਈ ਹੈ। ਸ੍ਰੀਨਗਰ ਸਮੇਤ ਕਈ ਥਾਵਾਂ 'ਤੇ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ। ਡੱਲ ਝੀਲ ਵਿਚ ਪਾਣੀ ਜੰਮਣਾ ਸ਼ੁਰੂ ਹੋ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ