JALANDHAR WEATHER

ਮੋਟਰਸਾਈਕਲ ਸਵਾਰਾਂ ਨੇ ਜੰਡਿਆਲਾ ਗੁਰੂ 'ਚ ਔਰਤ ਨੂੰ ਗੋਲੀ ਮਾਰੀ

ਜੰਡਿਆਲਾ ਗੁਰੂ, 9 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਦੀ ਗਊਸ਼ਾਲਾ ਰੋਡ ਉਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ਮਾਰ ਕੇ ਇਕ ਵਿਆਹੁਤਾ ਵਿਪਨ ਕੁਮਾਰੀ ਪਤਨੀ ਕੁਲਦੀਪ ਨੂੰ ਜ਼ਖਮੀ ਕਰ ਦਿੱਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ।
ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਨਰੇਸ਼ ਕੁਮਾਰ ਮੌਕੇ ਉਤੇ ਪੁੱਜੇ ਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਸੀ. ਸੀ. ਟੀ. ਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਔਰਤ ਦੇ ਗੋਲੀ ਮਾਰ ਕੇ ਫਰਾਰ ਹੋ ਜਾਂਦੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ