JALANDHAR WEATHER

ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਜਗਰਾਉਂ,ਲੁਧਿਆਣਾ , 9 ਜਨਵਰੀ ( ਕੁਲਦੀਪ ਸਿੰਘ ਲੋਹਟ ) -- ਜਗਰਾਉਂ ਦੇ ਕੋਠੇ ਖੰਜੂਰਾਂ ਰੋਡ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ , ਜਿਸ ਵਿਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ । ਇਹ ਨੌਜਵਾਨ ਜਗਰਾਉਂ ਸ਼ਹਿਰ ਦਾ ਹੀ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ , ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਮੋਟਰਸਾਈਕਲ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ 'ਤੇ ਡਿਗ ਗਿਆ। ਮੋਟਰਸਾਈਕਲ ਦੇ ਡਿਗਣ ਨਾਲ ਨੌਜਵਾਨ ਦਾ ਸਿਰ ਸਿੱਧਾ ਸੜਕ 'ਤੇ ਜਾ ਵੱਜਿਆ। ਮੌਜੂਦ ਲੋਕਾਂ ਨੇ ਮ੍ਰਿਤਕ ਨੂੰ ਜ਼ਖ਼ਮੀ ਹਾਲਤ ਵਿਚ ਚੁੱਕਿਆ ਤੇ ਦੇਖਿਆ ਕਿ ਉਸ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਤੇ ਉਕਤ ਨੌਜਵਾਨ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਜਗਰਾਉਂ ਦੇ ਦੇਹ ਸੰਭਾਲ ਘਰ ਵਿਚ ਰੱਖ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ