JALANDHAR WEATHER

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਗੱਲਾਂ ਨਹੀਂ ਕੀਤੀਆਂ ਜਾਣਗੀਆਂ ਬਰਦਾਸ਼ਤ- ਅਮਨ ਅਰੋੜਾ

ਚੰਡੀਗੜ੍ਹ, 10 ਜਨਵਰੀ ‌(ਅਜਾਇਬ ਸਿੰਘ ਔਜਲਾ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਵਿਖੇ ਕਿਹਾ ਹੈ ਕਿ ਪੰਜਾਬ ਦਾ ਡਿਫੈਂਸ ਦੇ ਨਾਲ ਦੇਸ਼ ਦੀ ਰੱਖਿਆ ਪ੍ਰਤੀ ਅੱਜ ਦਾ ਨਹੀਂ ਇਕ ਬਹੁਤ ਪੁਰਾਣਾ ਰਿਸ਼ਤਾ ਤੇ ਨਾਤਾ ਹੈ। ਪਿਛਲੇ ਸਮਿਆਂ ਤੋਂ ਜਦ ਵੀ ਕੋਈ ਹਮਲੇ ਹੁੰਦੇ ਸਨ ਤਾਂ ਉਸ ਸਮੇਂ ਸਭ ਤੋਂ ਵੱਧ ਅੱਗੇ ਹਿੱਕਾਂ ਡਾਹ ਕੇ ਉਹਨਾਂ ਦਾ ਮੁਕਾਬਲਾ ਪੰਜਾਬ ਕਰਦਾ ਹੁੰਦਾ ਸੀ ਅਤੇ ਅੱਜ ਵੀ ਕਰਦਾ ਹੈ। ਉਹਨਾਂ ਕਿਹਾ ਕਿ ਜੇ ਅੱਜ ਅਸੀਂ ਵਿਸ਼ਵ ਪੱਧਰ ’ਤੇ ਦੇਖੀਏ ਤਾਂ ਸਿਸਟਮ ਵਿਚ ਕਾਫ਼ੀ ਬਦਲਾਅ ਹੋ ਰਹੇ ਹਨ। ਮੇਕ ਇਨ ਇੰਡੀਆ ਸਕਿ‌ਲਿੰਗ ਉੱਪਰ ਉਹਨਾਂ ਦਾ ਵਿਭਾਗ ਬਹੁਤ ਕੰਮ ਕਰ ਰਿਹਾ ਹੈ ਅਤੇ ਸਕਿਲਿੰਗ ਦੇ ਉੱਪਰ ਹੋਰ ਫੋਕਸ ਕੀਤਾ ਜਾ ਰਿਹਾ।

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਸੰਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਬੇਲੋੜੀ ਬਿਆਨਬਾਜ਼ੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਕਾਇਦਾ ਜਾਂਚ ਕਰਵਾ ਕੇ ਹੀ ਐਫ.ਆਈ.ਆਰ ਦਰਜ ਕੀਤੀ ਗਈ ਹੈ। ਉਹਨਾਂ ਇਹ ਵੀ ਕਿਹਾ ਕਿ ਇਹ ਪੰਜਾਬ ਦੇ 3 ਕਰੋੜ ਲੋਕਾਂ ਦੀ ਧਾਰਮਿਕ ਆਸਥਾ ਦਾ ਸਵਾਲ ਹੈ, ਸਿਰਫ 40-45 ਵਿਧਾਇਕ ਭਾਜਪਾ ਦੇ ਦਿੱਲੀ ਵਿਚ ਬੈਠ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਜੋ ਗੱਲਾਂ ਕਰ ਰਹੇ ਹਨ, ਉਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਭਾਰਤੀ ਜਨਤਾ ਪਾਰਟੀ, ਚਾਹੇ ਕਾਂਗਰਸ, ਚਾਹੇ ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਦਾ ਵੀ ਕੋਈ ਆਗੂ ਅਜਿਹੀਆਂ ਗੱਲਾਂ ਕਰੇਗਾ, ਜੋ ਕਿਸੇ ਵੀ ਧਰਮ ਨੂੰ ਠੇਸ ਪਹੁੰਚਾਉਂਦੀਆਂ ਹੋਣ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ