ਬੰਦ ਦੁਕਾਨ 'ਤੇ ਅਣਪਛਾਤਿਆਂ ਨੇ ਕੀਤੀ ਫਾਇਰਿੰਗ
ਗੁਰਾਇਆ (ਜਲੰਧਰ), 11 ਜਨਵਰੀ (ਬਲਵਿੰਦਰ ਸਿੰਘ) - ਸ਼ਹਿਰ ਦੇ ਇਕ ਸੁਨਿਆਰੇ ਦੀ ਦੁਕਾਨ ਤੇ ਬੀਤੀ ਰਾਤ ਬੇਖ਼ੌਫ ਨੌਜਵਾਨਾਂ ਨੇ ਫਾਇਰਿੰਗ ਕਰਕੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ। ਡੀ.ਪੀ. ਜਿਊਲਰਜ਼,ਬੜਾ ਪਿੰਡ ਰੋਡ ਦੀ ਬੰਦ ਪਈ ਦੁਕਾਨ 'ਤੇ ਅਣਪਛਾਤੇ ਨੌਜਵਾਨਾਂ ਨੇ ਫਾਇਰਿੰਗ ਕਰਕੇ ਡਰ ਦਾ ਮਾਹੌਲ ਬਣਾ ਦਿੱਤਾ। ਇਸ ਬਾਰੇਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਤੇ ਪੁਲਿਸ ਤੁਰੰਤ ਮੌਕੇ 'ਤੇ ਪੁੱਜ ਗਈ। ਪੀੜਤ ਪਰਿਵਾਰ ਨੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ, ਜਦਕਿ ਪੁਲਿਸ ਵੱਖ ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।
;
;
;
;
;
;
;
;