ਫਗਵਾੜਾ ਵਿਚ ਪ੍ਰਮੁੱਖ ਮਠਿਆਈ ਦੀ ਦੁਕਾਨ ’ਤੇ ਗੋਲੀਬਾਰੀ
ਫਗਵਾੜਾ (ਕਪੂਰਥਲਾ), 12 ਜਨਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਅੱਜ ਸਵੇਰੇ ਇਕ ਪ੍ਰਮੁੱਖ ਮਠਿਆਈ ਦੀ ਦੁਕਾਨ ‘ਤੇ ਅਣ-ਪਛਾਤੇ ਹਮਲਾਵਰਾਂ ਵਲੋਂ ਫ਼ਾਇਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਦੁਕਾਨ ’ਤੇ 5 ਤੋਂ 6 ਗੋਲੀਆਂ ਚਲਾਈਆਂ। ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਫ਼ੈਲ ਗਈ। ਇਸ ਘਟਨਾ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਯਤਨ ਜਾਰੀ ਹਨ।
;
;
;
;
;
;