JALANDHAR WEATHER

ਅੱਜ ਜਲੰਧਰ ਦੌਰੇ ’ਤੇ ਮੁੱਖ ਮੰਤਰੀ ਭਗਵੰਤ ਮਾਨ, ਸਟਾਰਟਅੱਪ ਪੰਜਾਬ ਕਨਕਲੇਵ ’ਚ ਲੈਣਗੇ ਹਿੱਸਾ

ਜਲੰਧਰ, 12 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦਾ ਦੌਰਾ ਕਰਨਗੇ। ਉਹ ਸਟਾਰਟਅੱਪ ਪੰਜਾਬ ਕਨਕਲੇਵ ਵਿਚ ਹਿੱਸਾ ਲੈਣਗੇ, ਜਿਸ ਵਿਚ ਸੂਬੇ ਭਰ ਦੇ ਕਈ ਪ੍ਰਮੁੱਖ ਕਾਰੋਬਾਰੀ ਅਤੇ ਉਦਯੋਗਪਤੀ ਸ਼ਾਮਿਲ ਹੋਣਗੇ। ਉਨ੍ਹਾਂ ਵਲੋਂ ਇਸ ਕਨਕਲੇਵ ਵਿਚ ਨੌਜਵਾਨਾਂ ਲਈ ਨਵੇਂ ਸਟਾਰਟਅੱਪ ਅਤੇ ਨਿਵੇਸ਼ ਦਾ ਐਲਾਨ ਕਰਨ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕਰਨ ਲਈ ਪਹਿਲਾਂ ਹੀ ਸਟਾਰਟਅੱਪ ਐਪ ਲਾਂਚ ਕੀਤੀ ਹੈ। ਇਹ ਐਪ ਨੌਜਵਾਨਾਂ ਨੂੰ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਆਸਾਨ ਕਿਸ਼ਤਾਂ ਅਤੇ ਘੱਟ ਵਿਆਜ ਵਾਲੇ ਕਰਜ਼ੇ ਪ੍ਰਦਾਨ ਕਰਦੀ ਹੈ। ਇਹ ਕਨਕਲੇਵ ਦੁਪਹਿਰ 12 ਵਜੇ ਫਗਵਾੜਾ ਦੀ ਲਵਲੀ ਯੂਨੀਵਰਸਿਟੀ ਵਿਖੇ ਹੋਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ