JALANDHAR WEATHER

ਫਗਵਾੜਾ ਫਾਇਰਿੰਗ ਮਾਮਲੇ ’ਤੇ ਸੁਨੀਲ ਜਾਖੜ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ

ਫਗਵਾੜਾ, 12 ਜਨਵਰੀ (ਹਰਜੋਤ ਸਿੰਘ ਚਾਨਾ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ 7 ਦਿਨਾਂ ਵਿਚ ਗੈਂਗਸਟਰਾਂ ਦਾ ਖਾਤਮਾ ਕਰਨ ਦੇ ਦਾਅਵੇ ’ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਫਗਵਾੜਾ ਵਿਚ ਇਕ ਪ੍ਰਮੁੱਖ ਮਠਿਆਈ ਦੀ ਦੁਕਾਨ ’ਤੇ ਗੈਂਗਸਟਰਾਂ ਵਲੋਂ ਕੀਤੀ ਗਈ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਜਾਖੜ ਨੇ ਆਪ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ ਕਿ ਮੁੱਖ ਮੰਤਰੀ ਦੀ ਫਗਵਾੜਾ ਫੇਰੀ ਤੋਂ ਥੋੜ੍ਹਾ ਸਮਾਂ ਪਹਿਲਾਂ ਹੀ ਗੈਂਗਸਟਰਾਂ ਵਲੋਂ ਇਕ ਦੁਕਾਨ ’ਤੇ 7 ਰਾਊਂਡ ਫਾਇਰ ਕਰਕੇ ਪੁਲਿਸ ਅਤੇ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ।

ਜਾਖੜ ਨੇ ਇਹ ਵੀ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਫਗਵਾੜਾ ਵਿਚ ਹੀ ਆਮ ਆਦਮੀ ਪਾਰਟੀ ਦੇ ਆਗੂ ਦਲਜੀਤ ਸਿੰਘ ਰਾਜੂ ਦੇ ਘਰ ’ਤੇ ਵੀ ਇਸੇ ਤਰ੍ਹਾਂ ਤਾਬੜਤੋੜ ਫਾਇਰਿੰਗ ਦੀ ਘਟਨਾ ਵਾਪਰ ਚੁੱਕੀ ਹੈ, ਪਰ ਇਸ ਦੇ ਬਾਵਜੂਦ ਗੈਂਗਸਟਰਾਂ ’ਤੇ ਲਗਾਮ ਨਹੀਂ ਲੱਗੀ।

ਸੁਨੀਲ ਜਾਖੜ ਨੇ ਟਵੀਟ ਰਾਹੀਂ ਸਵਾਲ ਚੁੱਕਦਿਆਂ ਕਿਹਾ ਕਿ ਕੀ ਆਪ ਸਰਕਾਰ ਗੈਂਗਸਟਰਾਂ ’ਤੇ ਨਕੇਲ ਕੱਸਣ ਦੇ ਯੋਗ ਹੈ ਜਾਂ ਫਿਰ ਪੰਜਾਬ ਦੀ ਜਨਤਾ ਨੂੰ ਗੈਂਗਸਟਰਾਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫਰਕ ਨਜ਼ਰ ਆ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ