ਪੁਲਿਸ ਨਾਲ ਹੋਏ ਮੁਕਾਬਲੇ ਵਿਚ ਰੋਹਿਤ ਗਾਦਰਾ ਗੈਂਗਸਟਰ ਦੇ ਦੋ ਸਾਥੀ ਜ਼ਖ਼ਮੀ
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਹੈਬੋਵਾਲ ਇਲਾਕੇ ਵਿਚ ਕੁਝ ਮਿੰਟ ਪਹਿਲਾਂ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਖਤਰਨਾਕ ਗੈਂਗਸਟਰ ਰੋਹਿਤ ਗਾਦਰਾ ਦੇ ਦੋ ਮੈਂਬਰ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲਾਂ ਵੀ ਬਰਾਮਦ ਕੀਤੀਆਂ ਹਨ। ਇਹ ਦੋਵੇਂ ਹੈਬੋਵਾਲ ਇਲਾਕੇ ਵਿਚ ਜਾ ਰਹੇ ਸਨ ਕਿ ਪੁਲਿਸ ਨੇ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਇਨ੍ਹਾਂ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਪੁਲਿਸ ਵਲੋਂ ਜਵਾਬੀ ਕਾਰਵਾਈ ਕਰਦਿਆਂ ਜਦੋਂ ਗੋਲੀ ਚਲਾਈ ਗਈ ਤਾਂ ਇਹ ਦੋਵੇਂ ਜ਼ਖਮੀ ਹੋ ਗਏ। ਹਾਲ ਦੀ ਘੜੀ ਪੁਲਿਸ ਵਲੋਂ ਵੇਰਵਿਆਂ ਦੀ ਉਡੀਕ ਕਰਨ ਲਈ ਕਿਹਾ ਗਿਆ ਹੈ।
;
;
;
;
;
;
;