JALANDHAR WEATHER

ਅਕਾਲ ਤਖਤ ਵਲੋਂ ਜਾਂਚ 'ਚ ਸਹਿਯੋਗ ਪਿੱਛੋਂ ਰਿਕਾਰਡ ਦੀ ਮੰਗ ਲਈ ਐਸਜੀਪੀਸ ਦਫਤਰ ਆਏ ਹਾਂ- ਐਸਪੀ ਬੈਂਸ

ਚੰਡੀਗੜ੍ਹ, 13 ਜਨਵਰੀ (ਕਪਿਲ ਵਧਵਾ) - ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਦੇ ਉੱਚ ਅਧਿਕਾਰੀ ਜਾਂਚ ਦੇ ਸਿਲਸਿਲੇ ਵਿਚ ਚੰਡੀਗੜ੍ਹ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਦਫ਼ਤਰ ਵਿਚ ਪਹੁੰਚੇ। ਇਸ ਮੌਕੇ ਲਾਪਤਾ ਸਰੂਪਾਂ ਦੀ ਜਾਂਚ ਕਰ ਰਹੇ ਐਸਪੀ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਜਿਵੇਂ ਹੀ ਪਤਾ ਚੱਲਿਆ ਕਿ ਅਕਾਲ ਤਖਤ ਵਲੋਂ ਇਸ ਮਾਮਲੇ ਸੰਬੰਧੀ ਜਾਂਚ ਵਿਚ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ ਹੈ ਤਾਂ ਹੀ ਉਹ ਰਿਕਾਰਡ ਦੀ ਮੰਗ ਲਈ ਚੰਡੀਗੜ੍ਹ ਸਥਿਤ ਐਸਜੀਪੀਸੀ ਦੇ ਸਭ ਦਫਤਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦੀ ਮੁਲਾਕਾਤ ਸਕੱਤਰ ਸੁਖਮਿੰਦਰ ਸਿੰਘ ਨਾਲ ਹੋਈ। ਸਿੱਟ ਨੇ ਆਪਣੀ ਤਰਫੋਂ ਇਕ ਲਿਖਤੀ ਪੱਤਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਉਸ ਸਮੇਂ ਦੇ ਰਿਕਾਰਡ ਦੇ ਦਸਤਾਵੇਜ਼ਾਂ ਦੀ ਮੰਗ ਕੀਤੀ ਹੈ ਤੇ ਉਨ੍ਹਾਂ ਕਿਹਾ ਕਿ ਸਕੱਤਰ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਜੋ ਰਿਕਾਰਡ ਉਨ੍ਹਾਂ ਨੂੰ ਚਾਹੀਦਾ ਹੈ, ਮੁਹੱਈਆ ਕਰਵਾ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ