ਫ਼ਤਹਿਗੜ੍ਹ ਸਾਹਿਬ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਬਲਜਿੰਦਰ ਸਿੰਘ)- ਫ਼ਤਹਿਗੜ੍ਹ ਸਾਹਿਬ ਦੇ ਜੁਡੀਸ਼ੀਅਲ (ਕੋਰਟ) ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਸਵੇਰੇ ਭਗਦੜ ਮਚ ਗਈ। ਜਾਣਕਾਰੀ ਅਨੁਸਾਰ ਕਿਸੇ ਅਗਿਆਤ ਵਿਅਕਤੀ ਵਲੋਂ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਈ.ਮੇਲ ਰਾਹੀਂ ਦਿੱਤੇ ਜਾਣ ਮਗਰੋਂ ਸੁਰੱਖਿਆ ਕਾਰਨਾਂ ਨੂੰ ਧਿਆਨ ਵਿਚ ਰੱਖਦਿਆਂ ਪੂਰੇ ਕੋਰਟ ਕੰਪਲੈਕਸ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ।
ਧਮਕੀ ਮਿਲਦੇ ਸਾਰ ਹੀ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਕੋਰਟ ਕੰਪਲੈਕਸ ਵਿਚ ਮੌਜੂਦ ਜੱਜ ਸਾਹਿਬਾਨ, ਵਕੀਲਾਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਇਲਾਕੇ ਵਿਚ ਪੁਲਿਸ ਦੀ ਵੱਡੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
ਫਿਲਹਾਲ ਪੁਲਿਸ ਵਲੋਂ ਮੀਡੀਆ ਨਾਲ ਕੋਈ ਵੀ ਅਧਿਕਾਰਤ ਜਾਣਕਾਰੀ ਸਾਂਝੀ ਕਰਨ ਤੋਂ ਸਾਫ਼ ਇਨਕਾਰ ਕੀਤਾ ਜਾ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਏਜੰਸੀਆਂ ਵਲੋਂ ਹਰ ਪੱਖੋਂ ਜਾਂਚ ਜਾਰੀ ਹੈ। ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
;
;
;
;
;
;
;
;