ਆਵਾਰਾ ਕੁੱਤੇ ਨੇ 2 ਸਾਲਾਂ ਬੱਚੇ 'ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕੀਤਾ
ਕਪੂਰਥਲਾ, 14 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਤਾਸ਼ਪੁਰ ਨਜ਼ਦੀਕ ਘਰ ਦੇ ਬਾਹਰ ਖੇਡ ਰਹੇ ਇਕ 2 ਸਾਲਾ ਮਾਸੂਮ ਬੱਚੇ ਨੂੰ ਆਵਾਰਾ ਕੁੱਤੇ ਨੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖ਼ਲ ਕਰਵਾਇਆ ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਜੇਰੇ ਇਲਾਜ ਦਵਿਸ਼ ਕੁਮਾਰ ਵਾਸੀ ਤਾਸ਼ਪੁਰ ਦੇ ਪਿਤਾ ਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ ਤਾਂ ਅਚਾਨਕ ਇਕ ਆਵਾਰਾ ਕੁੱਤੇ ਨੇ ਹਮਲਾ ਕਰਕੇ ਉਸ ਦੇ ਚਿਹਰੇ 'ਤੇ ਵੱਢ ਲਿਆ | ਬੱਚੇ ਦੀ ਰੋਣ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਨੇ ਆਵਾਰਾ ਕੁੱਤੇ ਤੋਂ ਆਪਣੇ ਬੱਚੇ ਨੂੰ ਬਚਾਇਆ | ਜ਼ਖ਼ਮੀ ਬੱਚੇ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਯੋਗਿਤਾ ਵਲੋਂ ਕੁੱਤੇ ਵੱਡਣ ਦੇ ਟੀਕੇ ਲਗਾ ਕੇ ਕੀਤਾ ਜਾ ਰਿਹਾ ਹੈ |
;
;
;
;
;
;
;
;