ਰਾਸ਼ਟਰਪਤੀ ਦਰੋਪਦੀ ਮੁਰਮੂ 2 ਦਿਨਾਂ ਪੰਜਾਬ ਦੌਰੇ ’ਤੇ, ਥੋੜੇ ਸਮੇਂ ਬਾਅਦ ਪੁੱਜਣਗੇ ਅੰਮ੍ਰਿਤਸਰ
ਰਾਜਾਸਾਂਸੀ, (ਅੰਮ੍ਰਿਤਸਰ), 16 ਜਨਵਰੀ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ 2 ਦਿਨਾਂ ਪੰਜਾਬ ਦੌਰੇ ’ਤੇ ਆ ਰਹੇ ਹਨ। ਥੋੜੇ ਸਮੇਂ ਬਾਅਦ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਉਨ੍ਹਾਂ ਦਾ ਜਹਾਜ਼ ਉਤਰੇਗਾ ਤੇ ਉਹ ਇਥੋਂ ਸਿੱਧੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਰਵਾਨਾ ਹੋ ਜਾਣਗੇ I ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਉਨ੍ਹਾਂ ਦੇ ਸਵਾਗਤ ਲਈ ਹਵਾਈ ਅੱਡਾ ਪਹੁੰਚ ਚੁੱਕੇ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਅੰਮ੍ਰਿਤਸਰ ਆਮਦ ਤੋਂ ਪਹਿਲਾਂ ਪੁਲਿਸ ਅਤੇ ਸੀ.ਆਈ.ਐਸ.ਐਫ਼. ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਰਾਸ਼ਟਰਪਤੀ ਦੇ ਸਵਾਗਤ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸੰਸਦ ਮੈਂਬਰ ਸਰਦਾਰ ਗੁਰਜੀਤ ਸਿੰਘ ਔਜਲਾ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ ਹਨ।
;
;
;
;
;
;
;
;