JALANDHAR WEATHER

ਮੁੱਖ ਮੰਤਰੀ ਵਲੋਂ ਦਿੱਤੇ ਸਪੱਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਆਗਾਮੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ- ਜਥੇਦਾਰ ਗੜਗੱਜ

ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਆਪਣਾ ਸਪdਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜੇ ਸਨ ਅਤੇ ਉਨ੍ਹਾਂ ਨਾਲ ਬੜੇ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਦਿੱਤੇ ਗਏ ਸਪਸ਼ੱਟੀਕਰਨ ਨੂੰ ਸਿੰਘ ਸਾਹਿਬਾਨ ਦੀ ਆਗਾਮੀ ਹੋਣ ਵਾਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਸਿੱਖ ਰਹਿਤ ਮਰਿਆਦਾ ਅਤੇ ਗੁਰੂ ਕੀ ਗੋਲਕ ਬਾਰੇ ਵੀ ਗੱਲਬਾਤ ਹੋਈ ਹੈ, ਜਿਸ ਦੌਰਾਨ ਉਨ੍ਹਾਂ ਨੇ ਮੰਨਿਆ ਹੈ ਕਿ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਬਾਰੇ ਬਹੁਤੀ ਜਾਣਕਾਰੀ ਨਹੀਂ ਹੈ।

ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਵਾਇਰਲ ਵੀਡੀਓ ਬਾਰੇ, ਉਨ੍ਹਾਂ ਵਲੋਂ ਮੁੱਖ ਮੰਤਰੀ ਨੂੰ ਕਿਹਾ ਗਿਆ ਹੈ ਕਿ ਉਹ ਉਨ੍ਹਾਂ ਨੂੰ ਦੋ ਲੈਬਾਂ ਦੱਸਣ ਅਤੇ ਅਸੀਂ ਇਸ ਦੀ ਜਾਂਚ ਕਰਵਾਵਾਂਗੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਨੂੰ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ