ਡਿਪਟੀ ਕਮਿਸ਼ਨਰ ਦੇ ਵਿਸ਼ਵਾਸ ਤੋਂ ਬਾਅਦ ਐਕਸਪ੍ਰੈਸ ਵੇਅ ਦਾ ਧਰਨਾ ਆਰਜ਼ੀ ਤੌਰ 'ਤੇ ਮੁਲਤਵੀ
ਸੁਲਤਾਨਪੁਰ ਲੋਧੀ,15 ਜਨਵਰੀ (ਥਿੰਦ) - ਨੈਸ਼ਨਲ ਹਾਈਵੇ ਅਥਾਰਟੀ ਵਲੋਂ ਹਲਕਾ ਸੁਲਤਾਨਪੁਰ ਲੋਧੀ ਅੰਦਰ ਕਿਸਾਨਾਂ ਦੀਆਂ ਸੈਂਕੜੇ ਏਕੜ ਜ਼ਮੀਨਾਂ ਐਕਸਪ੍ਰੈਸ ਵੇਅ ਲਈ ਐਕਵਾਇਰ ਕਰਕੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਰੋਡ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਟਿੱਬਾ ਵਿਖੇ ਸੜਕਾਂ ਦੇ ਕੰਮ ਰੋਕ ਕੇ ਅਣਮਿੱਥੇ ਸਮੇਂ ਲਈ ਦਿੱਤਾ ਜਾ ਰਿਹਾ ਧਰਨਾ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਬੀਤੇ ਦਿਨ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ ਕਰਵਾਈ ਮੀਟਿੰਗ ਤੋਂ ਬਾਅਦ ਮੰਗਾਂ ਨੂੰ ਜਲਦੀ ਹੱਲ ਕਰਨ ਦੇ ਦਿੱਤੇ ਵਿਸ਼ਵਾਸ ਤੋਂ ਬਾਅਦ ਅੱਜ ਇਲਾਕੇ ਦੇ ਕਿਸਾਨਾਂ ਨੇ ਆਪਸੀ ਸਲਾਹ ਮਸ਼ਵਰੇ ਤੋਂ ਬਾਅਦ ਆਰਜ਼ੀ ਤੌਰ 'ਤੇ ਮੁਲਤਵੀ ਕਰ ਦਿੱਤਾ।
ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਜ਼ਿੰਮੇਵਾਰੀ ਲੈਂਦਿਆਂ ਇਸ ਮੀਟਿੰਗ ਵਿਚ ਰੋਡ ਸੰਘਰਸ਼ ਕਮੇਟੀ ਦੀਆਂ ਮੰਗਾਂ ਧਿਆਨ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਹਿਦਾਇਤਾਂ ਦਿੱਤੀਆਂ ਹਨ,ਉਸ ਤੋਂ ਲਗਦਾ ਹੈ ਕਿ ਚਿਰਾਂ ਤੋਂ ਲਟਕਦੀਆਂ ਮੰਗਾਂ ਜਲਦ ਹੱਲ ਹੋ ਜਾਣਗੀਆਂ। ਉਨ੍ਹਾਂ ਨੇ ਕਿਹਾ ਨੈਸ਼ਨਲ ਹਾਈਵੇ ਅਥਾਰਟੀ ਅਤੇ ਪ੍ਰਸ਼ਾਸਨ ਵਿਚ ਆਪਸੀ ਤਾਲਮੇਲ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ ਹੈ।
;
;
;
;
;
;
;
;