JALANDHAR WEATHER

ਅੱਜ ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ

ਚੰਡੀਗੜ੍ਹ, 16 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਇਕ ਵਫ਼ਦ ਅੱਜ ਸ਼ਾਮ 6 ਵਜੇ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ।

ਉਨ੍ਹਾਂ ਕਿਹਾ ਕਿ ਇਹ ਵਫ਼ਦ ਰਾਜਪਾਲ ਨੂੰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਗੰਭੀਰ ਖ਼ਤਰੇ ਤੋਂ ਜਾਣੂ ਕਰਵਾਏਗਾ, ਜੋ ਕਿ ਆਪ ਸਰਕਾਰ ਵਲੋਂ ਬਦਲਾਖੋਰੀ ਦੀ ਰਾਜਨੀਤੀ ਦੇ ਹਿੱਸੇ ਵਜੋਂ ਦਰਜ ਕੀਤੇ ਗਏ ਝੂਠੇ, ਰਾਜਨੀਤਕ ਤੌਰ 'ਤੇ ਪ੍ਰੇਰਿਤ ਕੇਸ ਵਿਚ ਨਾਭਾ ਹਾਈ ਸਕਿਓਰਿਟੀ ਜੇਲ੍ਹ ਵਿਚ ਬੰਦ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਰਾਜ ਵਿਚ ਪ੍ਰੈਸ ਦੀ ਆਜ਼ਾਦੀ 'ਤੇ ਆਪ ਸਰਕਾਰ ਵਲੋਂ ਕੀਤੇ ਗਏ ਚਿੰਤਾਜਨਕ ਹਮਲੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਏਗਾ।

ਵਫ਼ਦ ਦੇ ਹੋਰ ਮੈਂਬਰਾਂ ਵਿਚ ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬੀਬਾ ਗਨੀਵ ਕੌਰ ਮਜੀਠਾ ਵਿਧਾਇਕ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਐਡਵੋਕੇਟ ਦਮਨਬੀਰ ਸਿੰਘ ਸੋਬਤੀ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ