ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਆਰੰਭ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਹੋਰ ਅਦਾਰਿਆਂ ਅਤੇ ਟਰੱਸਟਾਂ ਦੇ ਆਮ ਕੰਮਕਾਜ ਤੋਂ ਇਲਾਵਾ ਮੌਜੂਦਾ ਪੰਥਕ ਹਾਲਾਤ ’ਤੇ ਮਾਮਲਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਇੱਥੇ ਜ਼ਿਕਰ ਯੋਗ ਹੈ ਕਿ ਪਹਿਲਾਂ ਇਹ ਇਕੱਤਰਤਾ 12 ਜਨਵਰੀ ਨੂੰ ਰੱਖੀ ਗਈ ਸੀ, ਪਰ ਬਾਅਦ ਵਿਚ ਉਸ ਨੂੰ ਮੁਲਤਵੀ ਕਰਕੇ ਇਕੱਤਰਤਾ ਦੀ ਮਿਤੀ 16 ਜਨਵਰੀ ਕਰ ਦਿੱਤੀ ਗਈ ਸੀ।
;
;
;
;
;
;
;
;
;