ਅੱਜ ਭਾਜਪਾ ’ਚ ਸ਼ਾਮਿਲ ਹੋਣਗੇ ਚਾਰ ਵੱਡੇ ਚਿਹਰੇ
ਚੰਡੀਗੜ੍ਹ, 16 ਜਨਵਰੀ (ਸੰਦੀਪ ਕੁਮਾਰ ਮਾਹਨਾ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪਾਰਟੀ ਵਿਚ ਵਿਸਥਾਰ ਕਰ ਰਹੀ ਹੈ। ਸਾਬਕਾ ਕਾਂਗਰਸੀ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਜਲਦੀ ਹੀ ਭਾਜਪਾ ਵਿਚ ਸ਼ਾਮਿਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ.ਐਸ.ਡੀ. ਓਂਕਾਰ ਸਿੰਘ ਸਿੱਧੂ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਵੀ ਭਾਜਪਾ ਵਿਚ ਸ਼ਾਮਿਲ ਹੋਣਗੇ। ਕੋਟਕਪੂਰਾ ਤੋਂ ਵਿਧਾਇਕ ਰਹੇ ਜਗਮੀਤ ਸਿੰਘ ਬਰਾੜ ਦੇ ਭਰਾ ਰਿਪਜੀਤ ਸਿੰਘ ਬਰਾੜ ਵੀ ਭਾਜਪਾ ਵਿਚ ਅੱਜ ਸ਼ਾਮਿਲ ਹੋ ਰਹੇ ਹਨ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਨ੍ਹਾਂ ਨੂੰ ਚੰਡੀਗੜ੍ਹ ਵਿਚ ਪਾਰਟੀ ਵਿਚ ਸ਼ਾਮਿਲ ਕਰਨਗੇ। ਜਗਮੀਤ ਸਿੰਘ ਬਰਾੜ ਪਾਰਟੀ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਗਏ ਹਨ।
;
;
;
;
;
;
;
;