ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ/ ਬਲਜੀਤ ਸਿੰਘ)- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਖਬਰ ਸਾਹਮਣੇ ਆਈ ਹੈ ਕਿ ਸਰਹੱਦੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਦੇ ਚੱਲਦਿਆਂ ਫਾਜ਼ਿਲਕਾ ਪੁਲਿਸ ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਾਧੂ ਦਰਵਾਜਿਆਂ ਨੂੰ ਤਾਲੇ ਲਗਾ ਦਿੱਤੇ ਗਏ ਹਨ ਅਤੇ ਬੰਬ ਰੋਕੂ ਦਸਤਿਆਂ ਵਲੋਂ ਆਧੁਨਿਕ ਯੰਤਰਾ ਨਾਲ ਦਫ਼ਤਰ ਦੇ ਬਾਹਰ ਅਤੇ ਅੰਦਰ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਹ ਵੀ ਖਬਰ ਸਾਹਮਣੇ ਆਈ ਹੈ ਕਿ ਜਾਂਚ ਕਰਨ ਤੱਕ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੁਰੱਖਿਤ ਥਾਵਾਂ ’ਤੇ ਜਾਣ ਲਈ ਕਿਹਾ ਗਿਆ ਹੈ।
;
;
;
;
;
;
;
;