ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਦਿੱਤੀ ਜਾਨ
ਕਪੂਰਥਲਾ, 16 ਜਨਵਰੀ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਰਣਜੀਤ ਐਵੀਨਿਊ ਵਿਖੇ ਇਕ ਨੌਜਵਾਨ ਵਲੋਂ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ| ਮ੍ਰਿਤਕ ਨੌਜਵਾਨ ਦੀ ਪਛਾਣ ਰਮਨ ਕੁਮਾਰ ਪੁੱਤਰ ਧਰਮਵੀਰ ਵਾਸੀ ਰਣਜੀਤ ਐਵੀਨਿਊ ਕਪੂਰਥਲਾ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਤਰੁਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਕਿਸੇ ਫਾਈਨਾਂਸ ਕੰਪਨੀ ਨਾਲ ਜਲੰਧਰ 'ਚ ਕਾਰ ਲੋਨ ਸਬੰਧੀ ਕੇਸ ਚੱਲ ਰਿਹਾ ਸੀ, ਜੋ ਉਹ ਜਿੱਤ ਗਏ ਪਰ ਬਾਅਦ ਵਿਚ ਫਿਰ ਫਾਈਨਾਂਸ ਕੰਪਨੀ ਨੇ ਉਨ੍ਹਾਂ ਦੇ ਪਿਤਾ 'ਤੇ ਕਥਿਤ ਤੌਰ 'ਤੇ ਦੋਬਾਰਾ ਕੇਸ ਪਾ ਦਿੱਤਾ। ਜਿਸਦੇ ਚੱਲਦਿਆਂ ਉਹ ਪਿਛਲੇ ਕੁੱਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ ਤੇ ਅੱਜ ਦੁਪਹਿਰ ਸਮੇਂ ਜਦੋਂ ਉਹ ਘਰ ਵਿਚ ਇਕੱਲਾ ਸੀ ਤਾਂ ਉਸਨੇ ਘਰ ਦੀ ਛੱਤ ਨਾਲ ਲੱਗੇ ਪੱਖੇ ਨਾਲ ਸਾਫਾ ਪਾ ਕੇ ਖੁਦਕੁਸ਼ੀ ਕਰ ਲਈ | ਜਿਸਨੂੰ ਉਹ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚ ਲੈ ਕੇ ਆਏ, ਜਿੱਥੇ ਡਿਊਟੀ ਡਾ. ਸ਼ੇਖਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਰੱਖਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;
;