JALANDHAR WEATHER

ਸੁਵੇਂਦੂ ਅਧਿਕਾਰੀ ਨੇ ਮਮਤਾ ਬੈਨਰਜੀ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ , 100 ਕਰੋੜ ਰੁਪਏ ਦਾ ਹਰਜਾਨਾ ਮੰਗਿਆ

ਕੋਲਕਾਤਾ (ਪੱਛਮੀ ਬੰਗਾਲ), 16 ਜਨਵਰੀ (ਏਐਨਆਈ): ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ, ਜਿਸ ਨੂੰ ਉਨ੍ਹਾਂ ਨੇ ਕਥਿਤ ਕੋਲਾ ਘੁਟਾਲੇ ਨਾਲ ਜੋੜਨ ਵਾਲੇ "ਨੀਚ ਅਤੇ ਕਾਲਪਨਿਕ ਦੋਸ਼ਾਂ" ਵਜੋਂ ਦਰਸਾਇਆ। ਸੁਵੇਂਦੂ ਅਧਿਕਾਰੀ, ਜੋ ਪੱਛਮੀ ਬੰਗਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਨ, ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ ਕਿ ਉਨ੍ਹਾਂ ਨੇ ਦੋਸ਼ਾਂ 'ਤੇ 100 ਕਰੋੜ ਰੁਪਏ ਦੇ ਹਰਜਾਨੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਲੀਪੁਰ ਦੀ ਇਕ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ।


ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਧੋਖੇਬਾਜ਼ ਗ਼ਲਤ ਕੰਮਾਂ ਲਈ ਤੁਹਾਨੂੰ ਅਦਾਲਤ ਵਿਚ ਘਸੀਟਣ ਦਾ ਆਪਣਾ ਵਾਅਦਾ ਨਿਭਾਇਆ ਹੈ ਅਤੇ ਅੱਜ ਤੁਹਾਡੇ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਕਿਰਪਾ ਕਰਕੇ ਆਪਣੇ ਵਿਦਵਾਨ ਵਕੀਲਾਂ ਨਾਲ ਜਲਦੀ ਸੰਪਰਕ ਕਰੋ ਨਹੀਂ ਤਾਂ ਤੁਹਾਨੂੰ ਜਲਦੀ ਹੀ ਮੈਨੂੰ 100 ਕਰੋੜ ਰੁਪਏ ਹਰਜਾਨੇ ਵਜੋਂ ਦੇਣੇ ਪੈਣਗੇ, ਜੋ ਬਦਲੇ ਵਿਚ ਮੈਂ ਚੈਰਿਟੀ ਨੂੰ ਦਾਨ ਕਰਾਂਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ