ਇਕ ਕਰੋੜ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਦਾ ਪੁਲਿਸ ਨਾਲ ਮੁਕਾਬਲਾ
ਕੋਟਫੱਤਾ,(ਬਠਿੰਡਾ), 17 ਜਨਵਰੀ (ਰਣਜੀਤ ਸਿੰਘ ਬੁੱਟਰ)- ਕੋਟਸ਼ਮੀਰ ਤੇ ਕਟਾਰ ਸਿੰਘ ਵਾਲਾ ਵਿਚਕਾਰ ਪੈਂਦੇ ਕੱਚੇ ਰਸਤੇ ’ਤੇ ਫਿਰੌਤੀ ਮੰਗਣ ਵਾਲੇ ਬਦਮਾਸ਼ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਤੇ ਗੈਂਗਸਟਰ ਦੀ ਲੱਤ ’ਚ ਗੋਲੀ ਲੱਗੀ। ਬਦਮਾਸ਼ ਸੇਵਕ ਸਿੰਘ ਵਾਸੀ ਮਾਹੀਨੰਗਲ ਖ਼ਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਜਾਣਕਾਰੀ ਅਨੁਸਾਰ ਗੁਲਾਬਗੜ੍ਹ ਦੇ ਵਸਨੀਕ ਇੰਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਵਿਅਕਤੀ ਬੇਅੰਤ ਸਿੰਘ ਤੋਂ ਇਕ ਕਰੋੜ ਦੀ ਫਿਰੌਤੀ ਮੰਗੀ ਗਈ ਸੀ ਤੇ 10 ਜਨਵਰੀ ਨੂੰ ਮਾਮਲਾ ਦਰਜ ਕਰਕੇ ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਸੀ।
;
;
;
;
;
;
;
;