ਫਗਵਾੜੇ ਦੀ ਫਰੈਂਡ ਕਲੋਨੀ ’ਚ ਮੂੰਹ ਬੰਨ੍ਹ ਕੇ ਆਏ ਕਈ ਬਦਮਾਸ਼, ਘਰ ’ਤੇ ਸੁੱਟਿਆ ਪੈਟਰੋਲ ਬੰਬ
ਫਗਵਾੜਾ, 17 ਜਨਵਰੀ- ਫਗਵਾੜਾ ਦੀ ਫਰੈਂਡ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਕੁਝ ਵਿਅਕਤੀਆਂ ਉੱਪਰ ਰਾਤ ਸਮੇਂ ਹਥਿਆਰਾਂ ਨਾਲ ਘਰ ਉਤੇ ਹਮਲਾ ਕਰਕੇ ਗੇਟ ਦੀ ਭੰਨਤੋੜ ਕਰਨ ਤੋਂ ਬਾਅਦ ਅੱਗ ਲਗਾਉਂਦੇ ਗੰਭੀਰ ਦੋਸ਼ ਲਗਾਏ ਨੇ।
ਇਸ ਸੰਬੰਧੀ ਗੱਲਬਾਤ ਕਰਦਿਆਂ ਅਰਵਿੰਦਰ ਸਿੰਘ ਸੋਡੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ 10:30 ਵਜੇ ਆਪਣੇ ਘਰ ਸੁੱਤੇ ਪਏ ਸਨ ਤਾਂ ਮੋਟਰਸਾਈਕਲ ’ਤੇ ਆਏ ਇਕ ਦਰਜਨ ਦੇ ਕਰੀਬ ਵਿਅਕਤੀਆਂ ਨੇ ਬਿਨਾਂ ਕਿਸੇ ਰੰਜਿਸ਼ ਦੇ ਉਨ੍ਹਾਂ ਦੇ ਘਰ ਦੇ ਗੇਟ ’ਤੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਨਾਲ ਹਮਲਾ ਕਰਦਿਆਂ ਭੰਨਤੋੜ ਕੀਤੀ ਅਤੇ ਬਾਅਦ ’ਚ ਪੈਟਰੋਲ ਪਾ ਕੇ ਉਨ੍ਹਾਂ ਦੇ ਗੇਟ ਨੂੰ ਅੱਗ ਲਗਾ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਉਨ੍ਹਾਂ ਦੇ ਘਰ ’ਤੇ ਨਹੀਂ, ਸਗੋਂ ਉਨ੍ਹਾਂ ’ਤੇ ਇਹ ਜਾਨਲੇਵਾ ਹਮਲਾ ਹੈ, ਜਿਸ ਬਾਰੇ ਉਨ੍ਹਾਂ ਫਗਵਾੜਾ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ।
;
;
;
;
;
;
;