ਬਠਿੰਡਾ 'ਚ ਦਵਾਈਆਂ ਬਣਾਉਣ ਵਾਲੀ ਫੈਕਟਰੀ ਸੀਲ, ਸਾਢੇ ਤਿੰਨ ਲੱਖ ਗੋਲੀਆਂ ਜ਼ਬਤ
ਬਠਿੰਡਾ, 18 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਡਰੱਗ ਕੰਟਰੋਲ ਵਿਭਾਗ ਪੰਜਾਬ ਵਲੋਂ ਨਸ਼ੇ ਨੂੰ ਠੱਲ੍ਹ ਪਾਉਣ ਲਈ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਬਠਿੰਡਾ ਦੇ ਗਰੋਥ ਸੈਂਟਰ ’ਚ ਸਥਿਤ ਇਕ ਦਵਾਈਆਂ ਬਣਾਉਣ ਵਾਲੀ ਫੈਕਟਰੀ ਨੂੰ ਸੀਲ ਕੀਤਾ ਗਿਆ ਹੈ। ਵਿਭਾਗ ਨੇ ਇਸ ਫੈਕਟਰੀ ’ਚੋਂ ਸਾਢੇ ਤਿੰਨ ਲੱਖ ਉਹ ਦਵਾਈਆਂ ਵੀ ਜ਼ਬਤ ਕੀਤੀਆਂ ਹਨ, ਜਿਨ੍ਹਾਂ ਦਾ ਫੈਕਟਰੀ ਪ੍ਰਬੰਧਕਾਂ ਕੋਲੋਂ ਕੋਈ ਲਿਖਤੀ ਰਿਕਾਰਡ ਨਹੀਂ ਮਿਲ ਸਕਿਆ। ਇਸ ਤੋਂ ਇਲਾਵਾ ਵਿਭਾਗ ਨੇ ਦਵਾਈਆਂ ਬਣਾਉਣ ਵਾਲਾ ਕੁਝ ਕੱਚਾ ਮਟੀਰੀਅਲ ਵੀ ਆਪਣੇ ਕਬਜ਼ੇ ’ਚ ਲਿਆ ਹੈ।
ਇਹ ਕਾਰਵਾਈ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨਾਲ ਮਿਲ ਕੇ ਸਾਂਝੇ ਤੌਰ ’ਤੇ ਅਮਲ ’ਚ ਲਿਆਂਦੀ ਗਈ ਹੈ, ਕਿਉਂਕਿ ਕੁਝ ਸਮਾਂ ਪਹਿਲਾਂ ਜ਼ਿਲ੍ਹਾ ਮੁਕਤਸਰ ਸਾਹਿਬ ਅਧੀਨ ਪੈਂਦੇ ਥਾਣਾ ਕਿਲਿਆਂਵਾਲੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਦਿਆਂ ਉਸ ਖਿਲਾਫ ਮੁਕੱਦਮਾ ਦਰਜ ਕੀਤਾ ਸੀ, ਜਿਸ ਦੀ ਅਗਲੀ ਪੜਤਾਲ ਉਪਰੰਤ ਉਕਤ ਫੈਕਟਰੀ ਉਪਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਅਤੇ ਪੰਜਾਬ ਡਰੱਗ ਵਿਭਾਗ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਬਠਿੰਡਾ ਦੀ ਟੀਮ ਵਲੋਂ ਸਾਂਝੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਹੋਰ ਵੇਰਵੇ ਇਕੱਤਰ ਕੀਤੇ ਜਾ ਰਹੇ ਹਨ।
;
;
;
;
;
;
;
;