ਡਡਵਿੰਡੀ ਵਿਖੇ ਕਿਸਾਨਾਂ ਨੇ ਜਲੰਧਰ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਰੇਲ ਗੱਡੀ ਰੋਕੀ
ਡਡਵਿੰਡੀ (ਕਪੂਰਥਲਾ), 18 ਜਨਵਰੀ (ਦਿਲਬਾਗ ਸਿੰਘ ਝੰਡ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸੰਗਠਕ ਸਕੱਤਰ ਸ਼ੇਰ ਸਿੰਘ ਮਹੀਵਾਲ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ ਅਤੇ ਜ਼ਿਲ੍ਹਾ ਖਜ਼ਾਨਚੀ ਹਾਕਮ ਸਿੰਘ ਦੀ ਅਗਵਾਈ 'ਚ ਡਡਵਿੰਡੀ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਜਲੰਧਰ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਰੇਲ ਗੱਡੀ ਰੋਕ ਕੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਵਲੋਂ 18 ਜਨਵਰੀ ਨੂੰ ਮਜੀਠਾ ਵਿਖੇ ਮੁੱਖ ਮੰਤਰੀ ਦੀ ਫੇਰੀ ਦੌਰਾਨ ਮੰਨੀਆਂ ਹੋਈਆਂ ਕਿਸਾਨੀ ਮੰਗਾਂ ਸਬੰਧੀ ਸਵਾਲ ਪੁੱਛਣ ਦਾ ਐਲਾਨ ਕੀਤਾ ਗਿਆ ਸੀ ਪਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਪਹਿਲਾਂ ਹੀ ਬੰਦੀ ਬਣਾ ਕੇ ਉਨ੍ਹਾਂ ਦੀ ਜ਼ੁਬਾਨ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ।
;
;
;
;
;
;
;
;