JALANDHAR WEATHER

ਅੰਤਰਰਾਸ਼ਟਰੀ ਬਾਰਡਰ 'ਤੇ ਲੱਗੀ ਕੰਡਿਆਲੀ ਤਾਰ ਨੂੰ 200 ਮੀਟਰ ਹੋਰ ਅੱਗੇ ਤੱਕ ਕੀਤਾ ਜਾਵੇਗਾ ਸ਼ਿਫਟ : ਕੁਲਦੀਪ ਧਾਲੀਵਾਲ

ਅੰਮ੍ਰਿਤਸਰ,18 ਜਨਵਰੀ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਧਾਲੀਵਾਲ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਕਰਕੇ ਸਰਹੱਦੀ ਕਿਸਾਨਾਂ ਦਾ ਦਹਾਕਿਆਂ ਪੁਰਾਣਾ ਮਸਲਾ ਹੱਲ ਕਰਵਾਉਣ ਲਈ ਧੰਨਵਾਦ ਕੀਤਾ ਹੈ। ਆਪ ਆਗੂ ਗੁਰਪ੍ਰਤਾਪ ਸਿੰਘ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਨੂੰ ਹੁਣ ਅੰਤਰਰਾਸ਼ਟਰੀ ਬਾਰਡਰ ਦੇ ਹੋਰ ਨੇੜੇ (200 ਮੀਟਰ ਤੱਕ) ਕਰ ਦਿੱਤਾ ਜਾਵੇਗਾ। ਇਸ ਇਤਿਹਾਸਕ ਫੈਸਲੇ ਨਾਲ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਨਾਲ ਲੱਗਦੀ ਹਜ਼ਾਰਾਂ ਏਕੜ ਜ਼ਮੀਨ ਹੁਣ ਤਾਰ ਦੇ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਖੇਤੀ ਕਰਨ ਵੇਲੇ ਹੋਣ ਵਾਲੀ ਖੱਜਲ-ਖੁਆਰੀ ਅਤੇ ਸਖ਼ਤ ਚੈਕਿੰਗ ਤੋਂ ਵੱਡੀ ਰਾਹਤ ਮਿਲੇਗੀ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਆਪਣੀ ਹੀ ਜ਼ਮੀਨ ਵਾਹੁਣ ਲਈ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਦਾ ਸੀਮਤ ਸਮਾਂ ਦਿੱਤਾ ਜਾਂਦਾ ਸੀ ਅਤੇ ਔਰਤਾਂ ਸਮੇਤ ਸਾਰੇ ਕਾਮਿਆਂ ਨੂੰ ਸਖ਼ਤ ਤਲਾਸ਼ੀ ’ਚੋਂ ਗੁਜ਼ਰਨਾ ਪੈਂਦਾ ਸੀ। ਇਸ ਤੋਂ ਇਲਾਵਾ, ਤਾਰ ਦੇ ਦੂਜੇ ਪਾਸੇ ਕੋਈ ਟਿਊਬਵੈੱਲ ਕਨੈਕਸ਼ਨ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੁੰਦਾ ਸੀ। ਹੁਣ ਇਸ ਫੈਸਲੇ ਨਾਲ ਕਿਸਾਨ ਆਪਣੀ ਜ਼ਮੀਨ 'ਤੇ ਖੁੱਲ੍ਹ ਕੇ ਖੇਤੀ ਕਰ ਸਕਣਗੇ। ਇਸ ਦੇ ਨਾਲ ਹੀ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਪੰਜਾਬ ਦੇ 10,000 ਕਰੋੜ ਰੁਪਏ ਦੇ ਰੁਕੇ ਹੋਏ ਆਰ.ਡੀ.ਐਫ. ਫੰਡ ਦਾ ਮੁੱਦਾ ਵੀ ਚੁੱਕਿਆ ਅਤੇ ਤੁਰੰਤ 25 ਫੀਸਦੀ ਰਕਮ ਜਾਰੀ ਕਰਨ ਦੀ ਮੰਗ ਕੀਤੀ, ਜਿਸ 'ਤੇ ਕੇਂਦਰ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਮੁਖ ਮੰਤਰੀ ਨੇ ਇਸ ਮੀਟਿੰਗ ਦੌਰਾਨ ਕੇਂਦਰ ਦੇ ਨਵੇਂ 'ਬੀਜ ਬਿੱਲ' ਦਾ ਸਖ਼ਤ ਵਿਰੋਧ ਜਤਾਇਆ ਹੈ ਕਿਉਂਕਿ ਇਹ ਕਿਸਾਨਾਂ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਫਾਇਦੇ ਲਈ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਅਤੇ ਕਿਸਾਨਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਲਿਆਂਦੇ ਅਜਿਹੇ ਬਿੱਲ ਪੰਜਾਬ ਕਦੇ ਬਰਦਾਸ਼ਤ ਨਹੀਂ ਕਰੇਗਾ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਅਤੇ ਕਿਸਾਨਾਂ ਦੇ ਹਿੱਤਾਂ ਲਈ ਲਗਾਤਾਰ ਲੜਾਈ ਲੜਦੀ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ