JALANDHAR WEATHER

ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਪਵੇਗੀ ਸੰਘਣੀ ਧੁੰਦ- ਮੌਸਮ ਵਿਭਾਗ

ਚੰਡੀਗੜ੍ਹ, 19 ਜਨਵਰੀ-ਮੌਸਮ ਵਿਭਾਗ ਵਲੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਹਾਲਾਂਕਿ ਸੀਤ ਲਹਿਰ ਦੀ ਉਮੀਦ ਨਹੀਂ ਹੈ। 23 ਤਰੀਕ ਨੂੰ ਹਿਮਾਚਲ ਪ੍ਰਦੇਸ਼ ਲਈ ਬਰਫ਼ਬਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।

ਇਸ ਦੌਰਾਨ ਅਗਲੇ 3 ਤੋਂ 4 ਦਿਨਾਂ ਵਿਚ ਪੰਜਾਬ ਵਿਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਵਧੇਗਾ। ਪਿਛਲੇ 24 ਘੰਟਿਆਂ ਵਿਚ ਰਾਜ ਵਿਚ ਘੱਟੋ-ਘੱਟ ਤਾਪਮਾਨ 0.5 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 1.4 ਡਿਗਰੀ ਵਧਿਆ ਹੈ। ਇਹ ਹੁਣ ਆਮ ਨਾਲੋਂ 3.9 ਡਿਗਰੀ ਵੱਧ ਹੈ। ਪਟਿਆਲਾ ਵਿਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਚੰਡੀਗੜ੍ਹ ਵਿਚ 23.4 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 1.7 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਅੰਬਾਲਾ-ਅੰਮ੍ਰਿਤਸਰ ਅਤੇ ਦਿੱਲੀ ਹਾਈਵੇਅ 'ਤੇ ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣਗੇ ਅਤੇ ਸੰਘਣੀ ਧੁੰਦ ਰਹੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ