JALANDHAR WEATHER

ਮੁੱਖ ਮੰਤਰੀ ਪੰਜਾਬ ਨੂੰ ਮਿਲਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦਾ ਜਥਾ ਅਜਨਾਲਾ ਵੱਲ ਨੂੰ ਰਵਾਨਾ

ਅਜਨਾਲਾ, ਗੱਗੋਮਾਹਲ, (ਅੰਮ੍ਰਿਤਸਰ), 19 ਜਨਵਰੀ (ਢਿੱਲੋਂ/ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਇਕ ਜਥੇ ਦੇ ਰੂਪ ਵਿਚ ਕਿਸਾਨ ਅਜਨਾਲਾ ਵਿਖੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਆ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਨਾਅਰੇ ਮਾਰਦੇ ਹੋਏ ਅਜਨਾਲਾ ਲਈ ਰਵਾਨਾ ਹੋਏ ਹਨ। ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ, ਡਿੱਗੇ ਘਰਾਂ ਅਤੇ ਰੁੁੜੇ ਪਸ਼ੂਆਂ ਦਾ ਮੁਆਵਜ਼ਾ ਨਾ ਮਿਲਣ ਕਰਕੇ ਮੁੱਖ ਮੰਤਰੀ ਨੂੰ ਸਵਾਲ ਜਵਾਬ ਕੀਤੇ ਜਾਣਗੇ। ਕਿਸਾਨਾਂ ਨੂੰ ਰੈਲੀ ਸਥਾਨ ਵੱਲ ਅੱਗੇ ਵਧਣ ਤੋਂ ਰੋਕਣ ਲਈ ਅਜਨਾਲਾ ਖੇਤਰ ਵਿਚ ਚੱਪੇ ਚੱਪੇ ’ਤੇ ਪੁਲਿਸ ਤਾਇਨਾਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ