ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ, 2 ਫਰਵਰੀ ਨੂੰ ਹੋਵੇਗੀ ਮੁੜ ਸੁਣਵਾਈ
ਨਵੀਂ ਦਿੱਲੀ, 19 ਜਨਵਰੀ - ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਸਰਕਾਰ ਨੇ ਦੋ ਹਫ਼ਤਿਆਂ ਦੀ ਮੰਗ ਕੀਤੀ ਹੈ। ਅਦਾਲਤ ਨੇ ਮਜੀਠੀਆ ਦੇ ਜੇਲ੍ਹ ਵਿਚ ਜ਼ੋਖ਼ਮ ਬਾਰੇ ਵੀ ਸਵਾਲ ਉਠਾਏ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ ਨੂੰ ਹੋਵੇਗੀ।
ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕੀਤੀ।
;
;
;
;
;
;
;
;