JALANDHAR WEATHER

ਗੁਰਦੁਆਰਾ ਗੁਰੂ ਕੇ ਮਹਿਲ ਤੋਂ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 19 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਗੁਰੂ ਕੇ ਮਹਿਲ ਗੁਰੂ ਬਾਜ਼ਾਰ ਤੋਂ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਸੁਲਤਾਨਵਿੰਡ ਤੱਕ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀ ਅਤੇ ਸਿੱਖ ਸੰਗਤਾਂ ਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਜਥੇ ਸ਼ਾਮਿਲ ਹਨ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਪੁੱਜ ਕੇ ਸੰਪੂਰਨ ਹੋਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ