20 ਜਨਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਡੀ.ਸੀ. ਵਲੋਂ ਲੋਕਲ ਛੁੱਟੀ ਦਾ ਐਲਾਨ
ਗੁਰਦਾਸਪੁਰ, 19 ਜਨਵਰੀ (ਰੋਹਿਤ ਗੁਪਤਾ)- ਸ਼੍ਰੀ ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦੇ ਹੋਏ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ 'ਤੇ 20 ਜਨਵਰੀ, 2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
;
;
;
;
;
;
;