JALANDHAR WEATHER

ਅੰਮਿ੍ਤਸਰ ਹਵਾਈ ਅੱਡੇ ’ਤੋਂ ਡੇਢ ਕਿੱਲੋ ਨਸ਼ੀਲੇ ਪਦਾਰਥ ਸਮੇਤ ਇਕ ਲੜਕੀ ਗ੍ਰਿਫ਼ਤਾਰ

ਰਾਜਾਸਾਂਸੀ , (ਅੰਮ੍ਰਿਤਸਰ), 20 ਜਨਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਥਾਈਲੈਂਡ ਤੋਂ ਅੰਮ੍ਰਿਤਸਰ ਪਹੁੰਚੀ ਇਕ ਲੜਕੀ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਕਬਜ਼ੇ ਵਿਚੋਂ ਡੇਢ ਕਿਲੋਗ੍ਰਾਮ ਤੋਂ ਵੱਧ ਸ਼ੱਕੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਇਹ ਕਾਰਵਾਈ ਨਾਰਕੋਟਿਕਸ ਕੰਟਰੋਲ ਬਿਊਰੋ (ਐਨ ਸੀ ਬੀ ) ਅਤੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਸਾਂਝੀ ਟੀਮ ਵਲੋਂ ਕੀਤੀ ਗਈ ਹੈ।

ਸੁਰੱਖਿਆ ਏਜੰਸੀਆਂ ਨੂੰ ਪਹਿਲਾਂ ਤੋਂ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਵਿਦੇਸ਼ਾਂ ਤੋਂ ਨਸ਼ੀਲੇ ਪਦਾਰਥਾਂ ਦੀ ਇਕ ਖੇਪ ਲਿਆਂਦੀ ਜਾ ਸਕਦੀ ਹੈ। ਇਸ ਜਾਣਕਾਰੀ ਦੇ ਆਧਾਰ 'ਤੇ ਹਵਾਈ ਅੱਡੇ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਥਾਈਲੈਂਡ ’ਤੋਂ ਆਈ ਉਡਾਣ ਅੰਮ੍ਰਿਤਸਰ ਪਹੁੰਚੀ, ਉਸ ਲੜਕੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਉਸ ਦੇ ਸਾਮਾਨ ਵਿਚੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਹੋਏ। ਉਸ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ ਗਿਆ। ਲੜਕੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਉਹ ਕਿਸ ਦੇ ਇਸ਼ਾਰੇ ’ਤੇ ਨਸ਼ੀਲੇ ਪਦਾਰਥ ਲੈ ਕੇ ਆਈ ਸੀ ਅਤੇ ਇਸ ਪਿਛੇ ਕਿਹੜਾ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਨੈੱਟਵਰਕ ਹੈ। ਉਹ ਇਹ ਵੀ ਜਾਂਚ ਕਰ ਰਹੇ ਹਨ ਕਿ ਇਹ ਖੇਪ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ