JALANDHAR WEATHER

ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤੀ ਗਈ ਜ਼ਿਲ੍ਹਾ ਟਾਊਨ ਪਲਾਨਰ ਦਾ ਵਿਜੀਲੈਂਸ ਨੂੰ ਮਿਲਿਆ ਦੋ ਦਿਨ ਦਾ ਰਿਮਾਂਡ

ਗੁਰਦਾਸਪੁਰ, 20 ਜਨਵਰੀ (ਰੋਹਿਤ ਗੁਪਤਾ)- ਜ਼ਿਲਾ ਟਾਊਨ ਪਲਾਨਰ ਰਿਤਿਕਾ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਜ਼ਿਲ੍ਹਾ ਟਾਊਨ ਪਲਾਨਰ ਰਿਤਿਕਾ ਅਰੋੜਾ ਨੂੰ ਉਸ ਦੇ ਦਫਤਰ ’ਚੋਂ ਇਕ ਲੱਖ ਰੁਪਏ ਰਿਸ਼ਵਤ ਦੀ ਰਕਮ ਦੇ ਨਾਲ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੀ ਸ਼ਿਕਾਇਤ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਵਲੋਂ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਿਤਿਕਾ ਅਰੋੜਾ ਦੇ 4 ਦਿਨ ਦੇ ਰਿਮਾਂਡ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਅਦਾਲਤ ਵਲੋਂ ਹੋਰ ਪੁੱਛ ਗਿੱਛ ਲਈ ਉਸ ਦਾ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ