ਸੈਕਟਰ-32 ਵਿਚ ਕੈਮਿਸਟ ਸ਼ਾਪ 'ਤੇ ਫਾਇਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ
ਚੰਡੀਗੜ੍ਹ, 21 ਜਨਵਰੀ- ਸੈਕਟਰ-32 ਸਥਿਤ ਇਕ ਕੈਮਿਸਟ ਸ਼ਾਪ 'ਤੇ ਫਾਇਰਿੰਗ ਕਰਨ ਵਾਲੇ ਗੈਂਗਸਟਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਦੋ ਗੈਂਗਸਟਰਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਸੂਤਰਾਂ ਅਨੁਸਾਰ ਜ਼ਖ਼ਮੀ ਮੁਲਜ਼ਮਾਂ ਦੀ ਪਛਾਣ ਰਾਹੁਲ ਅਤੇ ਰਿੱਕੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਗੈਂਗਸਟਰ ਐੱਸ.ਪੀ. ਗੈਂਗ ਨਾਲ ਜੁੜੇ ਹੋਏ ਹਨ। ਜਦਕਿ ਉਨ੍ਹਾਂ ਦਾ ਤੀਜਾ ਸਾਥੀ, ਜੋ ਕਾਰ ਚਲਾ ਰਿਹਾ ਸੀ, ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ।
ਜਾਣਕਾਰੀ ਮੁਤਾਬਕ ਤਿੰਨੋਂ ਗੈਂਗਸਟਰ ਇਕ ਹੀ ਕਾਰ ਵਿਚ ਸਵਾਰ ਹੋ ਕੇ ਵਾਰਦਾਤ ਨੂੰ ਅੰਜ਼ਾਮ ਦੇਣ ਨਿਕਲੇ ਸਨ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਦੀ ਯੋਜਨਾ ਇਕ ਟੈਕਸੀ ਸਟੈਂਡ 'ਤੇ ਫਾਇਰਿੰਗ ਕਰਨ ਅਤੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਸੀ।
ਇਨ੍ਹਾਂ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਇਕ ਕਾਰੋਬਾਰੀ ਨੂੰ ਧਮਕੀ ਵੀ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਖਾਸ ਤੌਰ 'ਤੇ ਫਾਇਰਿੰਗ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਚੰਡੀਗੜ੍ਹ ਆਏ ਸਨ। ਮੁੱਢਲੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗੈਂਗਸਟਰ ਚੰਡੀਗੜ੍ਹ ਵਿਚ ਹੋਈਆਂ ਹਾਲੀਆ ਫਾਇਰਿੰਗ ਦੀਆਂ ਹੋਰ ਘਟਨਾਵਾਂ ਵਿਚ ਵੀ ਸ਼ਾਮਿਲ ਰਹੇ ਹਨ।
;
;
;
;
;
;
;
;