5 ਪਿਸਤੌਲਾਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
ਬਟਾਲਾ, 21 ਜਨਵਰੀ (ਸਤਿੰਦਰ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁੰਮਣ ਕਲਾਂ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤਫਤੀਸ਼ੀ ਅਧਿਕਾਰੀ ਜਗਦੀਸ਼ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਉਨਾਂ ਵਲੋਂ ਪੁਲਿਸ ਪਾਰਟੀ ਸਮੇਤ ਸ਼ੱਕ ਦੇ ਆਧਾਰ 'ਤੇ ਦਾਲਮ ਮੋੜ ਤੋਂ ਵਿਅਕਤੀ ਅਰਸ਼ਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਉਪਲੀ ਥਾਣਾ ਸਦਰ ਸੰਗਰੂਰ ਨੂੰ ਕਾਬੂ ਕਰ ਕੇ ਜਦੋਂ ਉਸ ਦੇ ਹੱਥ ਵਿਚ ਫੜੇ ਬੈਗ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ ਪੰਜ ਪਿਸਤੌਲ, ਜਿਨ੍ਹਾਂ ਉੱਪਰ ਪੀ.ਐਕਸ. 5 ਸਟਰੋਮ ਲਿਖਿਆ ਹੋਇਆ ਹੈ, ਸਮੇਤ 7 ਮੈਗਜ਼ੀਨ ਬਿਨਾਂ ਰੌਂਦ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਇਸ ਦੇ ਅਧਾਰ 'ਤੇ ਉਕਤ ਵਿਅਕਤੀ ਅਰਸ਼ਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
;
;
;
;
;
;
;
;