ਥਾਣਾ ਲੱਖੋ ਕੇ ਬਹਿਰਾਮ ਵਿਖੇ ਵਿਜੀਲੈਂਸ ਦੀ ਛਾਪੇਮਾਰੀ, ਦੋ ਮੁਲਾਜ਼ਮ ਆਏ ਅੜਿੱਕੇ
ਮਮਦੋਟ, (ਫਿਰੋਜ਼ਪੁਰ), 21 ਜਨਵਰੀ (ਸੁਖਦੇਵ ਸਿੰਘ ਸੰਗਮ)- ਥਾਣਾ ਲੱਖੋ ਕੇ ਬਹਿਰਾਮ ਵਿਖੇ ਅੱਜ ਸਵੇਰੇ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਤੇ ਇਸ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ ਵਿਚ ਦੋ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਐਨ. ਡੀ. ਪੀ. ਐਸ. ਦੇ ਇਕ ਮਾਮਲੇ ਵਿਚ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ। ਇਸ ਛਾਪੇਮਾਰੀ ਮੌਕੇ ਥਾਣਾ ਲੱਖੋ ਕੇ ਬਹਿਰਾਮ ਦੇ ਇਕ ਸਹਾਇਕ ਥਾਣੇਦਾਰ ਅਤੇ ਇਕ ਹੋਰ ਪੁਲਿਸ ਮੁਲਾਜ਼ਮ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਉਕਤ ਕੇਸ ਵਿਚ ਕਥਿਤ ਤੌਰ ’ਤੇ ਮੁਲਜ਼ਮਾਂ ਦੁਆਰਾ ਮੁਦਈ ਧਿਰ ਕੋਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ਤੇ ਚਾਲੀ ਹਜ਼ਾਰ ਰੁਪਏ ਦੀ ਇਕ ਕਿਸ਼ਤ ਪਹਿਲਾਂ ਲੈਣ ਤੋਂ ਬਾਅਦ ਅੱਜ ਕਰੀਬ 10 ਹਜ਼ਾਰ ਰੁਪਏ ਲੈਂਦਿਆਂ ਹੋਇਆਂ ਵਿਜੀਲੈਂਸ ਬਿਊਰੋ ਨੇ ਦੋਵਾਂ ਨੂੰ ਕਾਬੂ ਕੀਤਾ ਹੈ।
;
;
;
;
;
;
;
;