ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੀਤਾ ਗੈਰ ਕਾਨੂੰਨੀ ਹਥਿਆਰਾਂ ਦਾ ਪਰਦਾਫ਼ਾਸ਼
ਚੰਡੀਗੜ੍ਹ, ਅੰਮ੍ਰਿਤਸਰ, 21 ਜਨਵਰੀ (ਰੇਸ਼ਮ ਸਿੰਘ)- ਇਕ ਵੱਡੀ ਸਫ਼ਲਤਾ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਇਕ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਤੇ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਪਾਸੋਂ 6 ਆਧੁਨਿਕ ਪਿਸਤੌਲ (ਦੋ ਗਲਾਕ, ਚਾਰ .30 ਬੋਰ) ਦੇ ਨਾਲ-ਨਾਲ 2 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ।
ਗ੍ਰਿਫਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿਚ ਸ਼ਾਮਿਲ ਸਨ।
ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਤੇ ਹੋਰ ਜਾਂਚ ਜਾਰੀ ਹੈ।
ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਸਾਂਝੀ ਕੀਤੀ ਗਈ।
;
;
;
;
;
;
;
;