JALANDHAR WEATHER

ਕਤਲ ਕੇਸ ਵਿਚ ਫ਼ਰਾਰ ਗੈਂਗਸਟਰ ਪ੍ਰੀਤਪਾਲ ਸਿੰਘ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕੀਤਾ ਗ੍ਰਿਫ਼ਤਾਰ

ਫ਼ਾਜ਼ਿਲਕਾ, 21 ਜਨਵਰੀ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਗੈਂਗਸਟਰਾਂ 'ਤੇ ਵਾਰ' ਮੁਹਿੰਮ ਜਾਰੀ ਹੈ।'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ ਹਿੱਸੇ ਵਜੋਂ, ਪੁਲਿਸ ਨੇ ਫਾਜ਼ਿਲਕਾ ਵਿਚ ਇਕ ਵੱਡਾ ਆਪ੍ਰੇਸ਼ਨ ਚਲਾਇਆ।ਅਰਨੀਵਾਲਾ ਨੇੜੇ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਇਕ ਕਤਲ ਕੇਸ ਵਿਚ ਫ਼ਰਾਰ ਗੈਂਗਸਟਰ ਪ੍ਰੀਤਪਾਲ ਸਿੰਘ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਜ਼ਖਮੀ ਦੋਸ਼ੀ ਨੂੰ ਕਾਬੂ ਕਰਨ ਤੋਂ ਬਾਅਦ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ