ਗੈਂਗਸਟਰ ਹਰਜਿੰਦਰ ਸਿੰਘ ਪੁਲਿਸ ਮੁਕਾਬਲੇ ’ਚ ਜ਼ਖ਼ਮੀ
ਪਟਿਆਲਾ, 21 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਵਿਚ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਆਪ੍ਰੇਸ਼ਨ ਪ੍ਰਹਾਰ ਤਹਿਤ ਅੱਜ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਸਾਲ 2017 ਵਿਚ ਬਨੂੜ ਇਲਾਕੇ ਵਿਚ ਲੁੱਟੀ ਗਈ ਕੈਸ਼ ਵੈਨ ਮਾਮਲੇ ਵਿਚ ਦੋਸ਼ੀ ਗੈਂਗਸਟਰ ਹਰਜਿੰਦਰ ਸਿੰਘ, ਜੋ ਕਿ ਜੈਪਾਲ ਭੁੱਲਰ ਗੈਂਗ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ, ਨੂੰ ਪਟਿਆਲਾ ਪੁਲਿਸ ਦੀਆਂ ਟੀਮਾਂ ਵਲੋਂ ਸ਼ੂਟਆਉਟ ਦੌਰਾਨ ਜ਼ਖ਼ਮੀ ਕਰ ਦਿੱਤਾ ਗਿਆ।
ਪੁਲਿਸ ਅਨੁਸਾਰ ਆਪ੍ਰੇਸ਼ਨ ਪ੍ਰਹਾਰ ਤਹਿਤ ਹੁਣ ਤੱਕ ਪਟਿਆਲਾ ਜ਼ਿਲ੍ਹੇ ਵਿਚ 60 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ।ਡੀ.ਆਈ.ਜੀ. ਪਟਿਆਲਾ ਰੇਂਜ ਆਈ.ਪੀ.ਐਸ. ਕੁਲਦੀਪ ਸਿੰਘ ਚਾਹਲ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਪਟਿਆਲਾ ਰੇਂਜ ਦੇ ਚਾਰ ਜ਼ਿਲ੍ਹਿਆਂ ਵਿਚ ਲਗਾਤਾਰ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ ਅਤੇ ਕਿਸੇ ਵੀ ਗੈਂਗਸਟਰ ਜਾਂ ਗੈਂਗਸਟਰ ਦੇ ਕਰੀਬੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
;
;
;
;
;
;
;
;
;