ਗਣਤੰਤਰ ਦਿਵਸ ਸਮਾਰੋਹ ਮੱਦੇਨਜ਼ਰ ਸ਼ਹਿਰ ਸੰਗਰੂਰ ਨੋ ਡਰੋਨ ਜ਼ੋਨ' ਘੋਸ਼ਿਤ
ਸੰਗਰੂਰ, 21 ਜਨਵਰੀ (ਧੀਰਜ ਪਸੌਰੀਆ)- ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 26 ਜਨਵਰੀ 2026 ਤੱਕ ਸੰਗਰੂਰ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਜਾਂ ਫਲਾਇੰਗ ਕੈਮਰੇ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਂਦੇ ਹੋਏ ਪੂਰੇ ਖ਼ੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ। ਪੁਲਿਸ ਵਿਭਾਗ ਦੇ ਡਰੋਨ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਪੁਲਿਸ ਲਾਈਨਜ਼ ਸਟੇਡੀਅਮ ਸੰਗਰੂਰ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਇਸ ਮੌਕੇ ਹੋਰ ਸ਼ਖ਼ਸੀਅਤਾਂ ਤੇ ਪਤਵੰਤੇ ਵੀ ਵੱਡੀ ਗਿਣਤੀ ਵਿਚ ਮੌਜੂਦ ਹੋਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ ਸਮਾਰੋਹ ਮੌਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਜ਼ਰੂਰੀ ਹਨ ਤਾਂ ਕਿ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਸਮਾਗਮ ਦੌਰਾਨ ਕੋਈ ਵਿਘਨ ਨਾ ਪਵੇ।
;
;
;
;
;
;
;
;