JALANDHAR WEATHER

ਪੰਜਾਬ ’ਚ ਮੁੜ ਆਮ ਵਾਂਗ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 22 ਜਨਵਰੀ - ਪੰਜਾਬ ਵਿਚ ਅੱਜ ਤੋਂ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਕਰ ਦਿੱਤਾ ਗਿਆ ਹੈ। ਸਕੂਲਾਂ ਦਾ ਸਮਾਂ ਮੁੜ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਹੁਕਮ ਸਾਰੇ ਸਕੂਲਾਂ ’ਤੇ ਲਾਗੂ ਹੋਣਗੇ। ਦੱਸ ਦੇਈਏ ਕਿ 15 ਜਨਵਰੀ ਨੂੰ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਕਰ ਦਿੱਤਾ ਗਿਆ ਸੀ। ਇਹ ਬਦਲਾਅ 21 ਜਨਵਰੀ ਤੱਕ ਹੀ ਲਾਗੂ ਸੀ। ਸਾਰੇ ਪ੍ਰਾਇਮਰੀ ਸਕੂਲ ਦੁਪਹਿਰ 3 ਵਜੇ ਤੱਕ ਲੱਗਣਗੇ ਅਤੇ ਮਿਡਲ, ਹਾਈ ਤੇ ਸੀਨੀਅਰ ਸਕੈਂਡਰੀ ਸਕੂਲਾਂ ’ਚ ਦੁਪਹਿਰ 3:20 ਵਜੇ ਛੁੱਟੀ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ