ਚੰਡੀਗੜ੍ਹ ਮੇਅਰ ਦੇ ਅਹੁਦੇ ਲਈ ਅੱਜ ਹੋਣਗੀਆਂ ਨਾਮਜ਼ਦਗੀਆਂ ਦਾਖ਼ਲ
ਚੰਡੀਗੜ੍ਹ, 22 ਜਨਵਰੀ - ਚੰਡੀਗੜ੍ਹ ਵਿਚ ਮੇਅਰ ਦੇ ਅਹੁਦੇ ਲਈ ਨਾਮਜ਼ਦਗੀਆਂ ਅੱਜ ਦਾਖਲ ਕੀਤੀਆਂ ਜਾਣੀਆਂ ਹਨ। ਵੱਖ-ਵੱਖ ਪਾਰਟੀਆਂ ਵਲੋਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਕਾਂਗਰਸ ਨੇ ਸੀਨੀਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਵੀ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਅੱਜ ਆਪਣੇ ਮੇਅਰ ਉਮੀਦਵਾਰ ਨੂੰ ਅੰਤਿਮ ਰੂਪ ਦੇਣ ਦੀ ਉਮੀਦ ਹੈ।
;
;
;
;
;
;
;