ਸਿੱਖ ਦੰਗੇ ਮਾਮਲਾ: ਸੱਜਣ ਕੁਮਾਰ ਬਰੀ
ਨਵੀਂ ਦਿੱਲੀ, 22 ਜਨਵਰੀ - 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇਕ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਰਾਹਤ ਮਿਲ ਗਈ ਹੈ। ਦਿੱਲੀ ਦੀ ਇਕ ਅਦਾਲਤ ਨੇ ਸੱਜਣ ਕੁਮਾਰ ਨੂੰ ਉਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ, ਜਿਸ ਵਿਚ ਉਸ 'ਤੇ ਜਨਕਪੁਰੀ ਅਤੇ ਵਿਕਾਸਪੁਰੀ ਵਿਚ ਹਿੰਸਾ ਭੜਕਾਉਣ ਦਾ ਦੋਸ਼ ਸੀ। ਇਸ ਹਿੰਸਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਇਹ ਫ਼ੈਸਲਾ ਰਾਊਜ਼ ਐਵੇਨਿਊ ਅਦਾਲਤ ਨੇ ਸੁਣਾਇਆ ਹੈ। ਹਾਲਾਂਕਿ ਸੱਜਣ ਕੁਮਾਰ ਨੂੰ ਅਜੇ ਜੇਲ੍ਹ ਵਿਚ ਹੀ ਰਹਿਣਾ ਪਵੇਗਾ, ਕਿਉਂਕਿ ਉਸ ਨੂੰ ਦੋ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਮਿਲੀ ਹੈ।
;
;
;
;
;
;
;