‘ਆਪ’ ਇਕੱਲੇ ਤੌਰ ’ਤੇ ਲੜੇਗੀ ਚੰਡੀਗੜ੍ਹ ਮੇਅਰ ਦੀ ਚੋਣ- ਪ੍ਰਭਾਰੀ ਜਰਨੈਲ ਸਿੰਘ
ਚੰਡੀਗੜ੍ਹ, 22 ਜਨਵਰੀ (ਅਜਾਇਬ ਔਜਲਾ)- ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਚੰਡੀਗੜ੍ਹ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਇਕੱਲੇ ਤੌਰ ’ਤੇ ਲੜੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕਾਂਗਰਸ ਤੇ ਆਪ ਦਾ ਗਠਜੋੜ ਹੋ ਜਾਵੇਗਾ ਤੇ ਇਨ੍ਹਾਂ ਵਲੋਂ ਸਾਂਝੇ ਤੌਰ ’ਤੇ ਮੇਅਰ ਦੀ ਚੋਣ ਲੜੀ ਜਾਵੇਗੀ ਪਰ ‘ਆਪ’ ਵਲੋਂ ਇਸ ਸੰਬੰਧੀ ਬਿਆਨ ਸਾਹਮਣੇ ਆਉਣ ਤੋਂ ਬਾਅਦ ਤਸਵੀਰ ਸਾਫ਼ ਹੋ ਗਈ ਹੈ ਕਿ ਉਨ੍ਹਾਂ ਵਲੋਂ ਆਪਣੇ ਪੱਧਰ ’ਤੇ ਹੀ ਇਹ ਚੋਣ ਲੜੀ ਜਾਵੇਗੀ।
;
;
;
;
;
;
;