JALANDHAR WEATHER

ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ- ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ , (ਬਠਿੰਡਾ), 22 ਜਨਵਰੀ (ਰਣਜੀਤ ਸਿੰਘ ਰਾਜੂ)- ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਥਿਤ ਦੋਸ਼ੀ ਤੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅੱਜ ਦੋ ਕੇਸਾਂ ’ਚ ਅਦਾਲਤ ਵਲੋਂ ਬਰੀ ਕਰਨ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੱਗਦਾ ਹੈ ਕਿ ਦੇਸ਼ ’ਚ ਦੋ ਕਾਨੂੰਨ ਚੱਲ ਰਹੇ ਹਨ।

ਉਨ੍ਹਾਂ ਕਿਹਾ ਕਿ ਇਕ ਪਾਸੇ ਨਵੰਬਰ 1984 ’ਚ ਸਿੱਖਾਂ ਦੇ ਗਲਾਂ ’ਚ ਬਲਦੇ ਹੋਏ ਟਾਇਰ ਪਾ ਕੇ ਉਨ੍ਹਾਂ ਦੇ ਕਤਲ-ਏ-ਆਮ ’ਚ ਸ਼ਾਮਿਲਾਂ ਨੂੰ ਅਦਾਲਤਾਂ ਵਲੋਂ ਬਰੀ ਕੀਤਾ ਜਾ ਰਿਹਾ ਤੇ ਦੂਜੇ ਪਾਸੇ ਵਰ੍ਹਿਆਂ ਤੋਂ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਨੂੰ ਅਤੇ ਐੱਨ. ਐੱਸ. ਏ. ਲਗਾ ਕੇ ਜੇਲ੍ਹਾਂ ’ਚ ਡੱਕੇ ਸਿੱਖ ਨੌਜਵਾਨਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ, ਜਿਸ ਤੋਂ ਪਤਾ ਲੱਗਦਾ ਹੈ ਕਿ ਦੇਸ਼ ’ਚ ਦੋ ਕਾਨੂੰਨ ਚੱਲ ਰਹੇ ਹਨ। ਇਕ ਬਹੁਗਿਣਤੀਆਂ ਲਈ ਤੇ ਦੂਜਾ ਘੱਟ ਗਿਣਤੀਆਂ ਲਈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ