ਕਾਂਗਰਸ ’ਚ ਸਾਰੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ- ਕੇਜਰੀਵਾਲ
ਮੋਹਾਲੀ, 22 ਜਨਵਰੀ- ਅੱਜ ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਇਸ ਮੌਕੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ’ਚ ਸਾਰੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪੈਸੇ ਕਮਾਉਣ ਲਈ ਸੱਤਾ ਵਿਚ ਆਉਣਾ ਚਾਹੁੰਦੇ ਹਨ। ਜਦਕਿ ਆਪ ਸੇਵਾ ਦੀ ਭਾਵਨਾ ਨਾਲ ਸੱਤਾ ’ਚ ਆਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਹੀ ਪੰਜਾਬ ਵਿਚ ਨਸ਼ਾ ਬਿਕਵਾਉਂਦੀਆਂ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸੀ ਆਪਸ ’ਚ ਹੀ ਉਲਝੇ ਹੋਏ ਹਨ, ਪੰਜਾਬ ਦੀ ਕਿਸੇ ਨੂੰ ਫਿਕਰ ਨਹੀਂ ਹੈ।
;
;
;
;
;
;
;