ਹੁਣ ਕਿਸੇ ਨੂੰ ਇਲਾਜ ਲਈ ਜ਼ਮੀਨ ਨਹੀਂ ਵੇਚਣੀ ਪਵੇਗੀ- ਮੁੱਖ ਮੰਤਰੀ
ਮੋਹਾਲੀ, 22 ਜਨਵਰੀ- ਅੱਜ ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇੇ ਕਿਹਾ ਕਿ ਹੁਣ ਕਿਸੇ ਨੂੰ ਇਲਾਜ ਲਈ ਜ਼ਮੀਨ ਨਹੀਂ ਵੇਚਣੀ ਪਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰਿਆਂ ਲਈ ਹੈ। ਇਸ ਯੋਜਨਾ ਤਹਿਤ 10 ਲੱਖ ਤੱਕ ਦਾ ਇਲਾਜ ਮੁਫਤ ਕੀਤਾ ਜਾਵੇਗਾ।
ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇੇ ਕਿਹਾ ਕਿ ਇਲਾਜ ਖੁਣੋਂ ਬਹੁਤ ਸਾਰੀਆਂ ਮੌਤਾਂ ਹੋਈਆਂ ਹਨ, ਪਰ ਹੁਣ ਅਜਿਹਾ ਨਹੀਂ ਹੋਵੇਗਾ। 12 ਪੰਜਾ 48 ਨੂੰ ਲੈ ਕੇ ਸੀਐਮ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਉਤੇ ਤੰਜ ਕੱਸਦਿਆਂ ਕਿਹਾ ਕਿ ਇਸ ਯੋਜਨਾ ਵਿਚ ਮੈਂਟਲ ਹੈਲਥ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿਮਾਗੀ ਤੌਰ ਉਤੇ ਬਿਮਾਰ ਲੋਕ ਵੀ ਹੁਣ ਇਸ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ।
;
;
;
;
;
;
;