ਮੇਅਰ ਚੋਣਾਂ- ਕਾਂਗਰਸ ਪਾਰਟੀ ਵਲੋਂ ਤਿੰਨੇ ਅਹੁਦਿਆਂ ਲਈ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
ਚੰਡੀਗੜ੍ਹ, 22 ਜਨਵਰੀ- (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਸਿਆਸੀ ਤਸਵੀਰ ਦਿਨੋਂ-ਦਿਨ ਹੋਰ ਦਿਲਚਸਪ ਹੁੰਦੀ ਜਾ ਰਹੀ ਹੈ। ਕਾਂਗਰਸ ਵਲੋਂ ਮੇਅਰ ਚੋਣਾਂ ਵਿਚ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਅੱਜ ਕਾਂਗਰਸ ਦੇ ਉਮੀਦਵਾਰਾਂ ਨੇ ਮੇਅਰ, ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੇ ਅਹੁਦਿਆਂ ਲਈ ਕਾਗਜ਼ ਭਰੇ।
ਮੇਅਰ ਦੇ ਅਹੁਦੇ ਲਈ ਗੁਰਪ੍ਰੀਤ ਸਿੰਘ ਗਾਬੀ ਨੇ ਆਪਣੇ ਨਾਮਜ਼ਦਗੀ ਕਾਗਜ਼ ਭਰੇ। ਇਸਦੇ ਨਾਲ ਹੀ ਡਿਪਟੀ ਮੇਅਰ ਲਈ ਸਚਿਨ ਗਾਲਵ ਤੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਨਿਰਮਲਾ ਦੇਵੀ ਨੇ ਆਪਣੇ ਨਾਮਜ਼ਦਗੀ ਕਾਗਜ਼ ਭਰੇ। ਚੰਡੀਗੜ੍ਹ ਕਾਂਗਰਸ ਦੇ ਸੂਬਾ ਪ੍ਰਧਾਨ ਐਚ. ਐਸ. ਲੱਕੀ ਦੀ ਮੌਜੂਦਗੀ ਵਿਚ ਭਰੇ ਕਾਗਜ਼ ਭਰੇ ਗਏ।
;
;
;
;
;
;
;